Rain Update: ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ

Weather पंजाब

Punjab news point : ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।

ਹਿਮਾਚਲ ਪ੍ਰਦੇਸ਼ ਦੇ ਗੁਆਂਢੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਰਗੇ ਕੁਝ ਇਲਾਕਿਆਂ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Leave a Reply

Your email address will not be published. Required fields are marked *