Punjab news point : ਇਕ ਪਾਸੇ ਜਿਥੇ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਮਾਨਸੂਨ ਕਹਿਰ ਬਣ ਕੇ ਵਰ੍ਹ ਰਿਹਾ ਹੈ, ਉਥੇ ਕਸ਼ਮੀਰ ‘ਚ ਗਰਮੀ ਨੇ ਜ਼ੋਰ ਫੜ ਲਿਆ ਹੈ। ਗਰਮੀ ਨੇ ਜੁਲਾਈ ਮਹੀਨੇ ਦਾ 25 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਦਰਅਸਲ, ਕਸ਼ਮੀਰ ਅੱਤ ਦੀ ਗਰਮੀ ਦੀ ਲਪੇਟ ਵਿਚ ਹੈ ਅਤੇ ਘਾਟੀ ਵਿਚ ਕਈ ਥਾਵਾਂ ‘ਤੇ ਐਤਵਾਰ ਨੂੰ 25 ਸਾਲਾਂ ਵਿਚ ਜੁਲਾਈ ਦਾ ਸਭ ਤੋਂ ਉੱਚ ਤਾਪਮਾਨ ਦਰਜ ਕੀਤਾ ਗਿਆ।
ਅੱਤ ਦੀ ਗਰਮੀ ਕਾਰਨ ਹਾਲਾਤ ਇੰਨੇ ਖਰਾਬ ਹਨ ਕਿ ਸਕੂਲ ਬੰਦ (School Closed) ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕਸ਼ਮੀਰ ਸਕੂਲ ਵਿਭਾਗ ਨੇ ਅੱਤ ਦੀ ਗਰਮੀ ਕਾਰਨ ਭਲਕੇ 30 ਜੁਲਾਈ ਨੂੰ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਸ਼੍ਰੀਨਗਰ ਸ਼ਹਿਰ ‘ਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 9 ਜੁਲਾਈ 1999 ਤੋਂ ਬਾਅਦ ਇਹ ਸਭ ਤੋਂ ਗਰਮ ਜੁਲਾਈ ਦਾ ਦਿਨ ਸੀ, ਜਦੋਂ ਪਾਰਾ 37 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ।

