Punjab news point : ਮੌਸਮ ਵਿਭਾਗ ਨੇ ਅੱਜ ਬੁੱਧਵਾਰ ਨੂੰ ਦਿੱਲੀ ਅਤੇ ਹੋਰ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਆਉਣ ਵਾਲੇ 3 ਤੋਂ 4 ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ.
ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ
ਪੰਜਾਬ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਹਰਿਆਣਾ ਵਿਚ ਸਿਰਸਾ, ਫਤਿਹਾਬਾਦ, ਜੀਂਦ, ਕੈਥਲ, ਹਿਸਾਰ, ਕਰਨਾਲ, ਅੰਬਾਲਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਦਿੱਲੀ/ ਐਨਸੀਆਰ, ਬੁਲੰਦਸ਼ਹਿਰ, ਮੁਜ਼ੱਫਰਨਗਰ, ਮੇਰਠ, ਅਲੀਗੜ੍ਹ, ਆਗਰਾ, ਮਥੁਰਾ, ਮੁਰਾਦਾਬਾਦ, ਹਾਪੁੜ, ਰਾਮਪੁਰ, ਪੀਲੀਭੀਤ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਆਸ-ਪਾਸ ਅਤੇ ਸਬੰਧਤ ਰਾਜਾਂ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

