Weather Update : ਇਨ੍ਹਾਂ ਇਲਾਕਿਆਂ ਲਈ ਅਲਰਟ

Weather पंजाब

Punjab news point : ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ (IMD) ਨੇ ਦਿੱਲੀ-NCR ਲਈ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦਿੱਲੀ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ।

ਅੱਜ ਪੰਜਾਬ ਦੇ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ.

ਮੌਸਮ ਵਿਭਾਗ ਨੇ 5 ਅਗਸਤ ਤੱਕ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-ਐੱਨਸੀਆਰ ‘ਚ ਬੁੱਧਵਾਰ-ਵੀਰਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।

Leave a Reply

Your email address will not be published. Required fields are marked *