Crime : ਵਿਜੀਲੈਂਸ ਵੱਲੋਂ 6 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਇੰਸਪੈਕਟਰ ਗ੍ਰਿਫਤਾਰ

Chandigarh अपराधिक

Punjab news point : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਇੰਸਪੈਕਟਰ ਵਿਜੇ ਕੁਮਾਰ, ਜੋ ਕਿ ਪਹਿਲਾਂ ਇੰਚਾਰਜ ਸੀ.ਆਈ.ਏ, ਸਮਾਣਾ, ਜ਼ਿਲ੍ਹਾ ਪਟਿਆਲਾ ਵਜੋਂ ਤਾਇਨਾਤ ਸੀ, ਨੂੰ ਸਹਿ-ਮੁਲਜ਼ਮ ਏ.ਐਸ.ਆਈ. ਰਘਵੀਰ ਸਿੰਘ ਨਾਲ ਮਿਲੀਭੁਗਤ ਕਰਕੇ ਛੇ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਵਿਜੇ ਕੁਮਾਰ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਦਰਜ ਐਫਆਈਆਰ ਨੰਬਰ 36 ਮਿਤੀ 23.10.2023 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਸ ਮੁਕੱਦਮੇ ਵਿੱਚ ਏਐਸਆਈ ਰਘਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਇਸ ਕੇਸ ਵਿੱਚ ਉਪਰੋਕਤ ਇੰਸਪੈਕਟਰ ਵਿਜੇ ਕੁਮਾਰ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਸੀ।

Leave a Reply

Your email address will not be published. Required fields are marked *