15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

अपराधिक पंजाब

Punjab news point : ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਉਕਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।

Leave a Reply

Your email address will not be published. Required fields are marked *