Punjab news point : ਬੁੱਧਵਾਰ ਦੇਰ ਸ਼ਾਮ ਦਿੱਲੀ ਐਨਸੀਆਰ ਵਿਚ ਭਾਰੀ ਮੀਂਹ ਪਿਆ। ਹਾਲਾਤ ਇਹ ਸਨ ਕਿ ਦਿੱਲੀ ਨੂੰ ਐਨਸੀਆਰ ਨਾਲ ਜੋੜਨ ਵਾਲੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ। ਦਫਤਰ ਤੋਂ ਘਰ ਪਰਤਦੇ ਸਮੇਂ ਲੋਕ ਟ੍ਰੈਫਿਕ ਵਿਚ ਫਸ ਗਏ। ਮੌਸਮ ਵਿਭਾਗ ਨੇ ਵੀਰਵਾਰ ਦਿੱਲੀ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਹੋਰ ਵੀ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਅਗਲੇ 4 ਤੋਂ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਦਿੱਲੀ ਦੇ ਆਲੇ-ਦੁਆਲੇ ਮਾਨਸੂਨ ਦਾ ਘੇਰਾ ਬਣਿਆ ਹੋਇਆ ਹੈ, ਇਸ ਲਈ ਇਸ ਹਫ਼ਤੇ ਦੇ ਅੰਤ ਤੋਂ ਅਗਲੇ ਹਫ਼ਤੇ ਤੱਕ ਹਲਕੀ ਤੋਂ ਦਰਮਿਆਨੀ ਅਤੇ ਕਈ ਖੇਤਰਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

