Punjab news point : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬੀਆਂ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਦੱਸ ਦੇਈਏ ਕਿ ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਕੈਨੇਡਾ, ਆਸਟ੍ਰੇਲੀਆ, ਅਮਰੀਕਾ ਜਾਂ ਹੋਰ ਯੂਰਪੀ ਦੇਸ਼ਾਂ ਵਿਚ ਜਾ ਕੇ ਵੱਸਦੇ ਹਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ IGI ਏਅਰਪੋਰਟ ‘ਤੇ ਪੰਜਾਬੀਆਂ ਲਈ ਇੱਕ ਸਪੈਸ਼ਲ ਕਾਊਂਟਰ ਖੋਲ੍ਹਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇਸ ਦਾ ਉਦਘਾਟਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਲਈ ਇੱਕ ਹੈਲਪ ਨੰਬਰ (011-61232182) ਵੀ ਜਾਰੀ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਰਕੇ ਯਾਤਰੀ ਕਿਸੇ ਵੀ ਸਮੇਂ ਮਦਦ ਲੈ ਸਕਦੇ ਹਨ।
ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਦਿੱਲੀ ਏਅਰਪੋਰਟ ਦਾ ਸੰਚਾਲਨ ਕਰਨ ਵਾਲੀ ਜੀਐਮਆਰ ਕੰਪਨੀ ਨਾਲ ਇੱਕ ਕਰਾਰ ਕੀਤਾ ਹੈ। ਦੱਸਿਆ ਗਿਆ ਕਿ ਪਿਛਲੇ ਮਹੀਨੇ 12 ਜੂਨ ਨੂੰ ਦੋ ਸਾਲਾਂ ਲਈ ਇੱਕ ਸਮਝੌਤੇ ‘ਤੇ ਕੰਪਨੀ ਅਤੇ ਪੰਜਾਬ ਸਰਕਾਰ ਵਿਚਾਲੇ ‘ਸਾਈਨ’ ਕੀਤੇ ਗਏ। ਦਿੱਲੀ ਹਵਾਈ ਅੱਡੇ ‘ਤੇ ਇਹ ਸਪੈਸ਼ਲ ਕਾਊਂਟਰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼, NRI ਅਤੇ ਹੋਰ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ।