Punjab news point : ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਅਜਿਹਾ ਕਦਮ ਚੁੱਕਣ ਜਾ ਰਹੀ ਹੈ, ਜਿਸ ਦੇ ਤਹਿਤ ਪੰਚਾਇਤੀ ਚੋਣਾਂ ਪਾਰਟੀ ਸਿੰਬਲ ‘ਤੇ ਨਹੀਂ ਲੜੀਆਂ ਜਾ ਸਕਣਗੀਆਂ।
ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਦੀ ਤਿਆਰੀ ਹੈ। ਪੰਜਾਬ ਸਰਕਾਰ ‘ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਕਰ ਸਕਦੀ ਹੈ। ਇਹ ਏਜੰਡਾ ਅਗਲੀ ਕੈਬਨਿਟ ਮੀਟਿੰਗ ‘ਚ ਲਿਆਂਦਾ ਜਾ ਸਕਦਾ ਹੈ। ਉਮੀਦਵਾਰ ਸੋਧ ਤਹਿਤ ਪੰਚਾਇਤੀ ਚੋਣਾਂ ’ਚ ਪਾਰਟੀ ਸਿੰਬਲ ‘ਤੇ ਨਹੀਂ ਲੜ ਸਕਣਗੇ।
ਇਹ ਏਜੰਡਾ ਵਿਧਾਨਸਭਾ ਦੇ ਮਾਨਸੂਨ ਇਜਲਾਸ ‘ਚ ਲਿਆਂਦਾ ਜਾ ਸਕਦਾ ਹੈ। ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਵਿੱਚ ਹੋ ਸਕਦੀਆਂ ਹਨ। ਉਸ ਤੋਂ ਪਹਿਲਾਂ ਇਹ ਅਹਿਮ ਫੈਸਲਾ ਹੋ ਸਕਦਾ ਹੈ। ਇਸ ਦੀ ਵਜ੍ਹਾ ਇਹ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਲੜਾਈ ਝਗੜੇ ਕਾਫੀ ਵੱਡੇ ਪੱਧਰ ‘ਤੇ ਵੇਖਣ ਨੂੰ ਮਿਲਦੇ ਹਨ। ਜਿਸ ਦੇ ਮੱਦੇਨਜ਼ਰ ਇਹ ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਲਿਆ ਜਾ ਸਕਦਾ ਹੈ।

