Punjab news point : ਸ਼੍ਰੋਮਣੀ ਅਕਾਲੀ ਦਲ ਨੂੰ ਲੈਕੇ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਬੰਗਾ ਤੋਂ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ AAP ਦਾ ਪੱਲਾ ਫੜ੍ਹ ਲਿਆ ਹੈ।
ਹਾਲ ਦੀ ਘੜੀ ‘ਚ ਹੁਣ ਸ਼੍ਰੋਮਣੀ ਅਕਾਲੀ ਦਲ ਕੋਲ ਪੰਜਾਬ ਵਿਚ ਸਿਰਫ ਦੋ ਵਿਧਾਇਕ ਰਹਿ ਗਏ ਹਨ। ਮੁੱਲਾਂਪੁਰ ਦਾਖਾ ਤੋਂ ਮਨਪ੍ਰੀਤ ਸਿੰਘ ਇਆਲੀ ਅਤੇ ਹਲਕਾ ਮਜੀਠਾ ਤੋਂ ਗਨੀਵ ਮਜੀਠੀਆ ਹੀ ਅਕਾਲੀ ਦਲ ਵੱਲੋਂ ਵਿਧਾਇਕ ਹਨ।

