CM ਭਗਵੰਤ ਮਾਨ ਨੇ ਮਨੀਸ਼ ਸਿਸੋਦੀਆ ਦੇ ਨਾਲ ਕੀਤੀ ਮੁਲਾਕਾਤ

पंजाब राजनितिक

Punjab news point : ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਲਗਭਗ ਡੇਢ ਸਾਲ ਤੱਕ ਤਾਨਾਸ਼ਾਹੀ ਦਾ ਸ਼ਿਕਾਰ ਰਹੇ, ਪਰ ਆਖ਼ਰਕਾਰ ਸੱਚ ਦੀ ਹੀ ਜਿੱਤ ਹੁੰਦੀ ਹੈ। ਸੀਐੱਮ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਕ੍ਰਾਂਤੀਕਾਰੀ ਸਿੱਖਿਆ ਮੰਤਰੀ ਹਨ। ਜਾਂਚ ਏਜੰਸੀਆਂ ਨੂੰ ਉਨ੍ਹਾਂ ਵਿਰੁੱਧ ਕੁਝ ਨਹੀਂ ਮਿਲਿਆ ਤਾਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਸੀਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਹ ਜਲਦੀ ਹੀ ਦਿੱਲੀ ਦੇ ਬੱਚਿਆਂ ਦੇ ਭਵਿੱਖ ਲਈ ਆਪਣਾ ਕੰਮ ਦੁਬਾਰਾ ਸ਼ੁਰੂ ਕਰਨਗੇ।

ਦਰਅਸਲ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਵੀ ਸੀ। ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ। ਜਾਂਚ ਏਜੰਸੀਆਂ ਕੋਲ ਕੇਜਰੀਵਾਲ ਤੇ ‘ਆਪ’ ਆਗੂਆਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਜੇਲ੍ਹ ਵਿੱਚ ਰੱਖਿਆ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਹੁਣ ਉਹ ਖ਼ੁਦ ਮਾਨਸਿਕ ਤੌਰ ‘ਤੇ ਮਜ਼ਬੂਤ ​​ਹੋ ਕੇ ਨਿਕਲੇ ਹਨ। ਅਰਵਿੰਦ ਕੇਜਰੀਵਾਲ ਵੀ ਇਸ ਤਰ੍ਹਾਂ ਮਜ਼ਬੂਤ ​​ਹੋ ਕੇ ਨਿਕਲਣਗੇ। ਦੇਸ਼ ਦੀ ਰਾਜਨੀਤੀ ਦਾ ਭਵਿੱਖ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਅਤੇ ਦਿੱਲੀ ਵਿੱਚ ਜਿਸ ਇਮਾਨਦਾਰੀ ਅਤੇ ਲਗਨ ਨਾਲ ਕੰਮ ਕੀਤਾ ਹੈ, ਉਸ ਦੀ ਦੇਸ਼ ਭਰ ਦੇ ਲੋਕ ਸ਼ਲਾਘਾ ਕਰ ਰਹੇ ਹਨ।

Leave a Reply

Your email address will not be published. Required fields are marked *