ਵਿਧਾਇਕਾਂ ਦੇ ਅਸਤੀਫ਼ਿਆਂ ਦੀ ਲੱਗੀ ਝੜੀ , JJP ਨੂੰ ਲੱਗਿਆ ਚੌਥਾ ਝਟਕਾ

Haryana राजनितिक

Punjab news point : ਹਰਿਆਣਾ ਵਿਧਾਨ ਸਭਾ ਚੋਣਾਂ 2024 ਦਾ ਐਲਾਨ ਹੋ ਗਿਆ ਹੈ। ਪਿਛਲੇ ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦੀਆਂ ਤਰੀਕਾਂ ਦਾ ਐਲਾਨ ਕਰ ਹੈ। ਹੁਣ ਚੋਣਾਂ ਦੀਆਂ ਤਰੀਕਾਂ ਆਉਂਦੇ ਹੀ ਵਿਧਾਇਕਾਂ ਦੇ ਅਸਤੀਫ਼ਿਆਂ ਦੀ ਵੀ ਝੜੀ ਲੱਗ ਗਈ ਹੈ। ਹਰਿਆਣਾ ਦੀ ਪਾਰਟੀ ਜੇਜੇਪੀ ਦੇ 4 ਵਿਧਾਇਕਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜਨਨਾਇਕ ਜਨਤਾ ਪਾਰਟੀ ਦੇ ਗੂਹਲਾ ਚੀਕਾ ਦੇ ਵਿਧਾਇਕ ਈਸ਼ਵਰ ਸਿੰਘ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਵੀ ਤਿੰਨ ਵਿਧਾਇਕ ਪਾਰਟੀ ਛੱਡ ਚੁੱਕੇ ਹਨ। ਗੂਹਲਾ ਰਾਖਵੇਂ ਵਿਧਾਨ ਸਭਾ ਹਲਕੇ ਤੋਂ 2019 ਦੀਆਂ ਚੋਣਾਂ ਵਿੱਚ ਜੇਜੇਪੀ ਪਾਰਟੀ ਤੋਂ ਜਿੱਤ ਦਰਜ ਕਰਨ ਵਾਲੇ ਵਿਧਾਇਕ ਈਸ਼ਵਰ ਸਿੰਘ ਨੇ ਵੀ ਪਾਰਟੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਇਸ ਤੋਂ ਇਲਾਵਾ ਸਾਬਕਾ ਪੰਚਾਇਤ ਮੰਤਰੀ ਰਹੇ ਟੋਹਾਣਾ ਦੇ ਵਿਧਾਇਕ ਦਵਿੰਦਰ ਬਬਲੀ ਵੀ ਆਪਣੀ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਜੇਜੇਪੀ ਨੂੰ ਹੁਣ ਇਹ ਲਗਾਤਾਰ ਚੌਥਾ ਝਟਕਾ ਲੱਗਾ ਹੈ।

ਅਸਤੀਫ਼ਿਆਂ ਨੂੰ ਲੈ ਕੇ ਬਿਆਨਬਾਜ਼ੀ ਸ਼ੁਰੂ

ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਜਨਰਲ ਸਕੱਤਰ ਦਿਗਵਿਜੇ ਸਿੰਘ ਚੌਟਾਲਾ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਚੌਟਾਲਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਜੇਜੇਪੀ ਦੀਆਂ ਤਿਆਰੀਆਂ ਮੁਕੰਮਲ ਹਨ। ਅਸੀਂ ਪੂਰੇ ਬਹੁਮਤ ਨਾਲ ਹਰਿਆਣਾ ਰਾਜ ਵਿੱਚ ਸਰਕਾਰ ਬਣਾਉਣ ਜਾ ਰਹੇ ਹਾਂ। ਪਿਛਲੇ ਸਾਢੇ 4 ਸਾਲਾਂ ਵਿੱਚ ਜੇਜੇਪੀ ਨੇ ਸਰਕਾਰ ਵਿੱਚ ਰਹਿੰਦਿਆਂ ਸ਼ਾਨਦਾਰ ਕੰਮ ਕੀਤੇ ਹਨ। ਭਾਜਪਾ ਨੇ ਸਾਡੇ ਨਾਲ ਧੋਖਾ ਕੀਤਾ ਹੈ।

Leave a Reply

Your email address will not be published. Required fields are marked *