Punjab news point : ਭਲਕੇ ਦਿਨ ਮੰਗਲਵਾਰ 17 ਸਤੰਬਰ ਨੂੰ ਪੰਜਾਬ ਦੇ ਇਕ ਜਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ਤੇ ਹੋਰ ਸਰਕਾਰੀ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਜਲੰਧਰ ‘ਚ ਬਾਬਾ ਸੋਢਲ ਦੇ ਮਸ਼ਹੂਰ ਮੇਲੇ ‘ਚ ਦੇਸ਼ ਭਰ ਤੋਂ ਲੋਕ ਆਉਂਦੇ ਹਨ। ਦੇਸ਼ ਭਰ ਤੋਂ ਖਾਸ ਕਰਕੇ ਚੱਢਾ ਭਾਈਚਾਰੇ ਦੇ ਲੋਕ ਮੱਥਾ ਟੇਕਣ ਤੇ ਬਾਬੇ ਦਾ ਆਸ਼ੀਰਵਾਦ ਲੈਣ ਆਉਂਦੇ ਹਨ। ਦੱਸ ਦੇਈਏ ਕਿ ਮੇਲੇ ਦੇ ਸਬੰਧ ਵਿੱਚ ਸੋਢਲ ਇਲਾਕੇ ਦੇ ਪਾਰਕਾਂ ਵਿੱਚ ਝੂਲੇ ਲਗਾਏ ਗਏ ਹਨ।
ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮੇਲੇ ਦੀ ਰੌਣਕ ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਤੇ ਪੁਲਸ ਪ੍ਰਸ਼ਾਸਨ ਚੌਕਸ ਹੈ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਨਗਰ ਨਿਗਮ ਨੂੰ ਸਫ਼ਾਈ ਸਬੰਧੀ ਸਖ਼ਤ ਆਦੇਸ਼ ਦਿੱਤੇ ਗਏ ਹਨ।

