punjab news point : ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ-NCR ਵਿਚ ਮੌਸਮ ਜਲਦੀ ਹੀ ਬਦਲਣ ਵਾਲਾ ਹੈ। ਇਥੇ ਕਹਿਰ ਦੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ (IMD) ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐਨਸੀਆਰ ਅਤੇ ਆਸ-ਪਾਸ ਦੇ ਰਾਜਾਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

