Punjab news point : ਪੰਜਾਬ ਦੀ ਭਗਵੰਤ ਮਾਨ ਸਰਕਾਰ ਲਗਾਤਾਰ ਵਿਕਾਸ ਕਾਰਜਾਂ ਵਿੱਚ ਜੁਟੀ ਹੋਈ ਹੈ। ਰਾਜ ਵਿੱਚ ਚੰਗੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਵੀਆਂ ਨੀਤੀਆਂ ਅਪਣਾ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਿਆ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਨਵੀਆਂ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਫਿਨਲੈਂਡ ਦੀ ਟਰਕੂ ਯੂਨੀਵਰਸਿਟੀ ਨਾਲ ਸਹੀਬੰਦ ਕੀਤਾ ਹੈ।
ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ।ਟ੍ਰੇਨਿੰਗ ਤੋਂ ਬਾਅਦ ਅਧਿਆਪਕ ਬੱਚਿਆਂ ਨੂੰ ਫਿਨਲੈਂਡ ਦੀ ਤਰਜ਼ ‘ਤੇ ਇੱਥੇ ਪੜ੍ਹਾਈ ਕਰਵਾਉਣਗੇ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।