Punjab news point : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ ਫਾਇਰ ਅਫਸਰ ਬਰਨਾਲਾ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਹੋਟਲ ਬਣਾਉਣ ਲਈ ਐੱਨ.ਓ.ਸੀ. ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ‘ਚ ਤੈਅ ਹੋਇਆ।
ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਓਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਫਾਇਰ ਅਫ਼ਸਰ ਤਰਸੇਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਵਿਜੀਲੈਂਸ ਬਿਓਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

