Punjab news point: ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਪਛਾਣ ਅਸ਼ਵਨੀ ਕੁਮਾਰ ਪੁੱਤਰ ਅਸ਼ੋਕ ਸਿੱਧੂ ਵਾਸੀ ਮੁਹੱਲਾ ਪੀਰੂ ਬੰਦਾ ਸਲੇਮ ਟਾਬਰੀ ਵਜੋਂ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

