Punjab news point : ਪੰਜਾਬ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਥਾਵਾਂ ਉਤੇ ਹੀ (Panchayat elections cancelled) ਲਾਈ ਗਈ ਹੈ।
ਹਾਈ ਕੋਰਟ ਨੇ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ਉਤੇ ਰੋਕ ਲਾਈ ਹੈ। ਇਹ ਰੋਕ 14 ਅਕਤੂਬਰ ਤੱਕ ਲਗਾਈ ਗਈ ਹੈ, ਜਿਸ ਕਰਕੇ ਇਨ੍ਹਾਂ ਪੰਚਾਇਤਾਂ ਦੀ ਚੋਣ 15 ਅਕਤੂਬਰ ਨੂੰ ਨਹੀਂ ਹੋਵੇਗੀ। ਅਦਾਲਤ ਵਿਚ ਕਰੀਬ ਤਿੰਨ ਸੌ ਪਟੀਸ਼ਨਾਂ ਦੀ ਸੁਣਵਾਈ ਹੋਈ। ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਦੀਪ ਮੋਦਗਿਲ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਕੋਲ ਕਰੀਬ 300 ਤੋਂ ਵੱਧ ਪਟੀਸ਼ਨਾਂ ਦੇ ਕੇਸ ਸੁਣਵਾਈ ਅਧੀਨ ਸੀ। ਇਨ੍ਹਾਂ ਵਿਚੋਂ ਦਰਜਨਾਂ ਪਟੀਸ਼ਨਾਂ ਮੌਕੇ ’ਤੇ ਵਾਪਸ ਲੈ ਲਈਆਂ ਗਈਆਂ। ਅੰਦਾਜ਼ਨ 250 ਪਟੀਸ਼ਨਾਂ ਉਤੇ ਬਹਿਸ ਮਗਰੋਂ ਹਾਈ ਕੋਰਟ ਨੇ ਸਬੰਧਤ ਪਿੰਡਾਂ ਵਿਚ ਪੰਚਾਇਤੀ ਚੋਣ ਦੇ ਅਮਲ ਉਤੇੇ ਰੋਕ ਲਾ ਦਿੱਤੀ।ਪਟੀਸ਼ਨਰਾਂ ਵੱਲੋਂ ਸਮੁੱਚੀ ਪੰਚਾਇਤੀ ਚੋਣ ਪ੍ਰਕਿਰਿਆ ਦਾ ਨੋਟੀਫ਼ਿਕੇਸ਼ਨ ਰੱਦ ਕੀਤੇ ਜਾਣ ਦੀ ਗੱਲ ਕਹੀ ਗਈ ਸੀ ਅਤੇ ਨਵੇਂ ਸਿਰਿਓਂ ਚੋਣਾਂ ਕਰਵਾਏ ਜਾਣ ਦੀ ਮੰਗ ਲੈ ਕੇ ਪਟੀਸ਼ਨਰ ਹਾਈ ਕੋਰਟ ਪੁੱਜੇ ਸਨ। ਹਾਈ ਕੋਰਟ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਕਿਉਂ ਨਾ ਪੰਚਾਇਤੀ ਚੋਣਾਂ ਦਾ ਨੋਟੀਫ਼ਿਕੇਸ਼ਨ ਰੱਦ ਕਰ ਦਿੱਤਾ ਜਾਵੇ।