Punjab news point : ਅੱਜ ਵੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 100 ਤੋਂ ਵੱਧ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਲਗਾਤਾਰ ਪਟੀਸ਼ਨਾਂ ਦਾਇਰ ਕਰਨ ਦਾ ਸਿਲਸਿਲਾ ਚੱਲ ਰਿਹਾ ਹੈ। ਇਨ੍ਹੀਂ ਦਿਨੀਂ ਪੰਜਾਬ ਵਿੱਚ ਹਾਈ ਕੋਰਟ ਵਿੱਚ ਛੁੱਟੀਆਂ ਚੱਲ ਰਹੀਆਂ ਹਨ ਪਰ ਛੁੱਟੀਆਂ ਵਾਲਾ ਬੈਂਚ ਬੈਠਾ ਹੈ।ਹਾਈ ਕੋਰਟ ਨੇ ਸਾਰੀਆਂ ਨਵੀਆਂ ਪਟੀਸ਼ਨਾਂ ‘ਤੇ ਸੁਣਵਾਈ ਭਲਕੇ ਤੱਕ ਟਾਲ ਦਿੱਤੀ ਹੈ। ਕੱਲ੍ਹ ਜਸਟਿਸ ਸੰਦੀਪ ਮੌਦਗਿਲ ਅਤੇ ਦੀਪਕ ਗੁਪਤਾ ਦੇ ਬੈਂਚ ਨੇ 250 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਉਨ੍ਹਾਂ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ। ਉਸ ਦੇ ਵਿਸਤ੍ਰਿਤ ਆਰਡਰ ਅਜੇ ਨਹੀਂ ਆਏ ਹਨ। ਜਿਸ ਕਾਰਨ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਅੱਜ ਦਾਇਰ ਪਟੀਸ਼ਨਾਂ ‘ਤੇ ਵਿਸਥਾਰਤ ਹੁਕਮ ਆਉਣ ਤੋਂ ਬਾਅਦ ਹੀ ਸੁਣਵਾਈ ਹੋਵੇਗੀ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਹਰਿਆਣਾ ਹਾਈਕੋਰਟ ‘ਚ ਕਾਫੀ ਲੰਬੀ ਸੁਣਵਾਈ ਹੋਈ ਸੀ ਅਤੇ ਸੁਣਵਾਈ ਤੋਂ ਬਾਅਦ ਬੈਂਚ ਨੇ ਅਗਲੇ ਹੁਕਮਾਂ ਤੱਕ 250 ਤੋਂ ਵੱਧ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਸੀ।

