Punjab news point : ਭਾਜਪਾ ਨੇ ਸੋਹਣ ਸਿੰਘ ਠੰਡਲ (Sohan Singh Thandal) ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਹੁਣ ਭਾਜਪਾ ਨੇ ਉਨ੍ਹਾਂ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ।ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹੁਸ਼ਿਆਰਪੁਰ ਪਹੁੰਚੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

