Punjab news point : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤਰਿੰਗ ਕਮੇਟੀ ਦੀ ਚੋਣ ਕੀਤੀ ਗਈ।ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਦੇ ਨਾਲ ਹੀ ਰਘੁਜੀਤ ਸਿੰਘ ਵਿਰਕ ਨੂੰ ਸ਼੍ਰੋਮਣੀ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਝੱਬਰ ਨੂੰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।
