Punjab news point : ਬਰਲਟਨ ਪਾਰਕ ‘ਚ ਪੁਲਸ ਵਲੋਂ ਛਾਪੇਮਾਰੀ ਕਰਨ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਬਿਨਾਂ ਲਾਇਸੈਂਸ ਤੋਂ ਦੁਕਾਨਾਂ ਖੋਲ੍ਹਣ ਵਾਲੇ ਪਟਾਕਿਆਂ ਦੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਪਾਰਕ ਵਿੱਚ ਸਿਰਫ਼ 20 ਲੋਕਾਂ ਨੂੰ ਹੀ ਪਟਾਕਿਆਂ ਦੀਆਂ ਦੁਕਾਨਾਂ ਖੋਲ੍ਹਣ ਦਾ ਲਾਇਸੈਂਸ ਦਿੱਤਾ ਗਿਆ ਸੀ ਜਦੋਂ ਕਿ ਕਈ ਲੋਕਾਂ ਨੇ ਨਾਜਾਇਜ਼ ਤੌਰ ’ਤੇ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ ਅਤੇ ਇਹ ਗਿਣਤੀ 100 ਨੂੰ ਪਾਰ ਕਰ ਗਈ ਸੀ। ਇਸ ਦੀ ਸੂਚਨਾ ਪੁਲਸ ਨੂੰ ਮਿਲਦੇ ਹੀ ਥਾਣਾ 1 ਦੀ ਪੁਲਸ ਨੇ ਛਾਪਾ ਮਾਰ ਕੇ ਦੁਕਾਨਦਾਰਾਂ ਦੇ ਲਾਇਸੈਂਸ ਚੈੱਕ ਕੀਤੇ ਤਾਂ ਜਿਨ੍ਹਾਂ ਦੁਕਾਨਦਾਰਾਂ ਕੋਲ ਲਾਇਸੈਂਸ ਨਹੀਂ ਸਨ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਥਾਣਾ ਇਕ ਦੇ ਇੰਚਾਰਜ ਹਰਿੰਦਰ ਸਿੰਘ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਦਾ ਕਹਿਣਾ ਹੈ ਕਿ 20 ਦੁਕਾਨਾਂ ਨੂੰ ਲਾਇਸੈਂਸ ਦੇਣ ਤੋਂ ਬਾਅਦ ਬਰਲਟਨ ਪਾਰਕ ਵਿੱਚ 100 ਤੋਂ ਵੱਧ ਪਟਾਕਿਆਂ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਇਸ ਕਾਰਨ ਪੁਲੀਸ ਨੇ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰਾਂ ਨੇ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਮਾਤਰਾ ਵਿੱਚ ਪਟਾਕੇ ਗੈਰ-ਕਾਨੂੰਨੀ ਢੰਗ ਨਾਲ ਰੱਖੇ ਹੋਏ ਸਨ। ਇਸ ਦੌਰਾਨ ਬਿਨਾਂ ਲਾਇਸੈਂਸ ਤੋਂ ਦੁਕਾਨਾਂ ਖੋਲ੍ਹਣ ਵਾਲੇ ਪਟਾਕਿਆਂ ਦੇ ਕਾਰੋਬਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਥਾਣਾ 1 ਦੇ ਇੰਚਾਰਜ ਹਰਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਉਥੇ ਛਾਪਾ ਮਾਰ ਕੇ ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀਆਂ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨੂੰ ਕਾਬੂ ਕੀਤਾ ਹੈ।

