ਕੈਨੇਡਾ ਗਏ ਅਜਿਹੇ ਲੋਕਾਂ ਨੂੰ ਵਾਪਸ ਭੇਜਣ ਦੀ ਤਿਆਰੀ ਕਰ ਰਹੀ ਹੈ ਟਰੂਡੋ ਸਰਕਾਰ

International

Punjab news point : ਕੈਨੇਡਾ ਸਰਕਾਰ ਗ਼ੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਵਾਲੀ ਹੈ। ਸਰਕਾਰ ਨੇ ਇਸ ਸਬੰਧੀ ਸਖਤ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਆਖਿਆ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਇੰਪਲਾਈਜ਼ ਨੂੰ ਉਚੀਆਂ ਉਜਰਤ ਦਰਾਂ ਉਤੇ ਕਾਮੇ ਰੱਖਣੇ ਹੋਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ ਉਤੇ ਆਏ, ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।

ਇਹ ਵੀ ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪ੍ਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ, ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ, ਪਰ ਉਨ੍ਹਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ। ਗ੍ਰੇਟਰ ਵੈਨਕੂਵਰ ਬੋਰਡ ਆਫ ਟਰੇਡ ਵੱਲੋਂ ਕਰਵਾਏ ਸਮਾਗਮ ਵਿਚ ਪੁੱਜੇ ਇਮੀਗ੍ਰੇਸ਼ਨ ਮੰਤਰੀ ਨੇ ਅੱਗੇ ਕਿਹਾ ਕਿ ਰੁਜ਼ਗਾਰਦਾਤਾਵਾਂ ਅਤੇ ਕਾਮਿਆਂ ਦਰਮਿਆਨ ਸਭ ਤੋਂ ਮਾੜੇ ਸਬੰਧ ਦੇਖਣੇ ਹੋਣ ਤਾਂ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਸ਼੍ਰੇਣੀ ਵਿਚ ਦੇਖੇ ਜਾ ਸਕਦੇ ਹਨ, ਜਿਥੇ ਕਿਰਤੀਆਂ ਦਾ ਵੱਡੇ ਪੱਧਰ ਉਤੇ ਸ਼ੋਸ਼ਣ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *