ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਗ੍ਰਿਫਤਾਰ

अपराधिक पंजाब

Punjab news point : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ।ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਪਦ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ।

Leave a Reply

Your email address will not be published. Required fields are marked *