Punjab Crime : 30,000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Amritsar Chandigarh Education Manipur Mansa Social media Trending अपराधिक जालंधर दिल्ली पंजाब

Punjab news point : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Leave a Reply

Your email address will not be published. Required fields are marked *