Punjab news point : ਬਰਨਾਲਾ ਦੀ ਸਰਕਾਰੀ ਹਸਪਤਾਲ ਦੇ ਵਿੱਚ ਇੱਕ ਨੌਜਵਾਨ ਦੀ ਲਟਕਦੀ ਹੋਈ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਨੂੰ ਇਸ ਸ਼ਖਸ ਦੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਨੇ ਦੱਸਿਆ ਕਿ ਸਵੇਰੇ 5 ਵਜੇ ਜਦੋਂ ਉਹ ਹਸਪਤਾਲ ਦੇ ਸਾਹਮਣੇ ਪਹੁੰਚਿਆ ਤਾਂ ਬਿਲਡਿੰਗ ਤੋਂ ਇੱਕ ਨੌਜਵਾਨ ਦੀ ਲਾਸ਼ ਲਟਕ ਰਹੀ ਸੀ।ਜਿਸ ਨੂੰ ਦੇਖ ਕੇ ਉਹ ਪਹਿਲਾਂ ਤਾਂ ਡਰ ਗਿਆ ਤੇ ਫਿਰ ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਉੱਥੇ ਇਸ ਮੌਕੇ ਤੇ ਸਰਕਾਰੀ ਹਸਪਤਾਲ ਦੀ ਪਾਰਕਿੰਗ ਦੇ ਵਿੱਚ ਮੌਜੂਦ ਕਰਮਚਾਰੀ ਨੇ ਦੱਸਿਆ ਕਿ ਬੀਤੀ ਰਾਤ ਉਹਨਾਂ ਦੇ ਕੋਲ ਇੱਕ ਨੌਜਵਾਨ ਆਇਆ ਸੀ। ਜੋਕਿ ਮਾਨਸਿਕ ਰੂਪ ਤੋਂ ਕਾਫੀ ਪਰੇਸ਼ਾਨ ਲੱਗ ਰਿਹਾ ਸੀ। ਹਸਪਤਾਲ ਦੇ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ ਅਤੇ ਬਾਅਦ ਦੇ ਵਿੱਚ ਉਸਨੇ ਉਹਨਾਂ ਦੇ ਕੋਲ ਹੀ ਬੈਠ ਕੇ ਚਾਹ ਵੀ ਪੀਤੀ ਸੀ।

