ਹੁਣ 10 ਹਜ਼ਾਰ ਮਿਲੇਗੀ ਪੈਨਸ਼ਨ!

राजनितिक

punjab news point : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਤੋਂ ਬਾਅਦ ਇਸ ਦੇ ਫੈਸਲਿਆਂ ਦੀ ਜਾਣਕਾਰੀ ਦਿੱਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਤੇ 25 ਫਰਵਰੀ ਨੂੰ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਇਲਾਵਾ ਹੁਣ 10 ਹਜ਼ਾਰ ਰੁਪਏ ਦੀ ਪੈਨਸ਼ਨ ਵੀ ਮਿਲੇਗੀ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਤਨਖਾਹ ਵਾਧੇ ਉਪਰ ਮੋਹਰ ਲਾਈ ਗਈ। ਹੋਰਨਾਂ ਤੋਂ ਇਲਾਵਾ ਪੰਜਾਬ ਦੇ ਪੇਂਡੂ ਚੌਕੀਦਾਰ ਦਾ ਮਾਣ ਭੱਤਾ 1250/-ਰੁਪਏ ਤੋਂ ਵਧਾ ਕੇ 1,500/- ਰੁਪਏ ਪ੍ਰਤੀ ਮਹੀਨਾ ਕੀਤਾ ਗਿਆ ਹੈ। ਪ੍ਰਵਾਸੀ ਭਾਰਤੀਆਂ ਦੇ ਕੇਸਾਂ ਦਾ ਤੇਜੀ ਨਾਲ ਨਿਬੇੜਾ ਕਰਨ ਲਈ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਕਰਨ ਉਪਰ ਮੋਹਰ ਲੱਗੀ ਹੈ। ਐਸਿਡ ਅਟੈਕ ਪੀੜਤਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਇਹ ਪੈਨਸ਼ਨ 8000 ਰੁਪਏ ਮਹੀਨਾ ਸੀ ਹੁਣ ਇਸ ਨੂੰ ਵਧਾ ਕੇ 10000 ਰੁਪਏ ਕਰ ਦਿੱਤਾ ਗਿਆ ਹੈ। ਨਾਲ ਹੀ ਚੌਕੀਦਾਰਾਂ ਦੇ ਭੱਤੇ ਵਿਚ ਵੀ ਇਜਾਫਾ ਕੀਤਾ ਗਿਆ ਹੈ ।

Leave a Reply

Your email address will not be published. Required fields are marked *