Punjab news point : ਭੋਗਪੁਰ ਪੁਲਿਸ ਸਟੇਸ਼ਨ, ਜਲੰਧਰ ਦਿਹਾਤੀ ਦੀ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰਾਂ ਤੋਂ 4 ਕਿਲੋ 200 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਐਸਐਸਪੀ ਜਲੰਧਰ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਭੋਗਪੁਰ ਦੇ ਮੁੱਖ ਅਫਸਰ ਇੰਸਪੈਕਟਰ ਰਵਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਅੱਡਾ ਲੱਦਰਾ ਬਾਹਦ ਘੋੜਾਵਾਹੀ ਵਿਖੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਅਤੇ ਉਨ੍ਹਾਂ ਦੀ ਤਲਾਸ਼ੀ ਲਈ। ਜਿਸ ਦੌਰਾਨ ਉਸ ਕੋਲੋਂ 4 ਕਿਲੋ 200 ਗ੍ਰਾਮ ਅਫੀਮ ਬਰਾਮਦ ਹੋਈ। ਮੌਕੇ ‘ਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਭੋਗਪੁਰ ਥਾਣੇ ਵਿੱਚ ਐਨਡੀਪੀਐਸ ਕੇਸ ਦਰਜ ਕੀਤਾ ਗਿਆ।

