punjab news point : ਪਾਕਿਸਤਾਨ ਵੱਲੋਂ ਪੰਜਾਬ ‘ਤੇ ਕੀਤੇ ਜਾ ਰਹੇ ਡਰੋਨ ਹਮਲਿਆਂ ਵਿਚਕਾਰ ਬੱਸਾਂ ਰਾਹੀਂ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ, ਬਠਿੰਡਾ ਵਿੱਚ ਸ਼ਾਮ 7 ਵਜੇ ਤੋਂ ਸਰਕਾਰੀ ਅਤੇ ਨਿੱਜੀ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੱਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਰਾਤ 8 ਵਜੇ ਤੋਂ ਬਾਅਦ ਬਲੈਕਆਊਟ ਹੁੰਦਾ ਹੈ। ਇਸ ਕਾਰਨ ਸ਼ਾਮ 7 ਵਜੇ ਤੋਂ ਬਾਅਦ ਸਰਕਾਰੀ ਅਤੇ ਨਿੱਜੀ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਫਰੀਦਕੋਟ ਜਾਣ ਵਾਲੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਸ਼ਾਮ 7 ਵਜੇ ਤੋਂ ਬਾਅਦ, ਬੱਸਾਂ 10-15 ਰੂਟਾਂ ‘ਤੇ ਚੱਲਦੀਆਂ ਹਨ, ਜਿਨ੍ਹਾਂ ਨੂੰ ਐਮਰਜੈਂਸੀ ਸਥਿਤੀ ਕਾਰਨ ਬੰਦ ਕਰ ਦਿੱਤਾ ਗਿਆ ਹੈ।

