ਪੰਜਾਬ ਦੇ ਇਸ ਪਿੰਡ ਵਿੱਚ ਸਖ਼ਤ ਪਾਬੰਦੀ

पंजाब

Punjab news point : ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਵਿੱਚ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਜਲਾਲਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਡਰੋਨ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, 17 ਮਈ ਨੂੰ ਜਲਾਲਪੁਰ ਤਹਿਸੀਲ ਟਾਂਡਾ ਦੇ ਸਚਿਨ ਪੈਲੇਸ ਦੇ ਆਸ-ਪਾਸ ਬਿਨਾਂ ਇਜਾਜ਼ਤ ਦੇ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਨੇ ਆਪਣੇ ਦਫ਼ਤਰ ਤੋਂ ਇੱਕ ਪੱਤਰ ਰਾਹੀਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਕੱਲ੍ਹ 17 ਮਈ, 2025 ਨੂੰ ਸਚਿਨ ਪੈਲੇਸ, ਤਹਿਸੀਲ ਟਾਂਡਾ, ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਇਸ ਲਈ, ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਬੇਨਤੀ ਕੀਤੀ ਜਾਂਦੀ ਹੈ ਕਿ ਪਹੁੰਚਣ ਵਾਲੀ ਥਾਂ (ਸਚਿਨ ਪੈਲੇਸ, ਜਲਾਲਪੁਰ ਤਹਿਸੀਲ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ) ਦੇ ਨੇੜੇ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਜਾਵੇ।

Leave a Reply

Your email address will not be published. Required fields are marked *