Punjab news point : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਤੇ ਬੰਬ ਧਮਾਕੇ ਦੀ ਧਮਕੀ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਬਹੁਤ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਇਸ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਇਸ ਖ਼ਤਰੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਵੇਰੇ 9 ਵਜੇ ਦੇ ਕਰੀਬ ਇੱਕ ਈ-ਮੇਲ ਪ੍ਰਾਪਤ ਹੋਇਆ, ਜਿਸ ਵਿੱਚ ਡਿਪਟੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਫੋਰਸ ਸਕੱਤਰੇਤ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪੁਲਿਸ ਹਰ ਜਗ੍ਹਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

