ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ

पंजाब राजनितिक

punjab news point : ਪੰਜਾਬ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਦੇ ਸਾਰੇ ਡਾਕਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹੁਣ ਮਰੀਜ਼ਾਂ ਲਈ ਦਵਾਈਆਂ ਦੀ ਪਰਚੀ ਅਤੇ ਬਿਮਾਰੀ ਦੀ ਪਛਾਣ ਵੱਡੇ ਜਾਂ ਮੋਟੇ ਅੱਖਰਾਂ ਵਿੱਚ ਲਿਖਣ। ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 26 ਮਈ, 2025 ਨੂੰ ਦਿੱਤੇ ਗਏ ਤਾਜ਼ਾ ਨਿਰਦੇਸ਼ਾਂ ਤੋਂ ਬਾਅਦ ਜਾਰੀ ਕੀਤੇ ਗਏ ਹਨ।  

ਵਿਭਾਗ ਦੇ ਡਾਇਰੈਕਟਰ (ਪਰਿਵਾਰ ਭਲਾਈ) ਵੱਲੋਂ ਜਾਰੀ ਇੱਕ ਅਧਿਕਾਰਤ ਪੱਤਰ ਦੇ ਅਨੁਸਾਰ, ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਲਿੱਪ ‘ਤੇ ਲਿਖੀ ਜਾਣਕਾਰੀ ਸਪਸ਼ਟ ਅਤੇ ਪੜ੍ਹਨ ਵਿੱਚ ਆਸਾਨ ਹੋਵੇ। ਇਸ ਨਾਲ ਦਵਾਈਆਂ ਦੀ ਗਲਤ ਵੰਡ ਜਾਂ ਉਨ੍ਹਾਂ ਨੂੰ ਸਮਝਣ ਵਿੱਚ ਮੁਸ਼ਕਲਾਂ ਘੱਟ ਜਾਣਗੀਆਂ। ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ ਅਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ, ਮੈਡੀਕਲ ਕਾਲਜਾਂ ਅਤੇ ਸਿਹਤ ਕੇਂਦਰਾਂ ਦੇ ਡਾਕਟਰਾਂ ‘ਤੇ ਲਾਗੂ ਹੋਣਗੀਆਂ।

Leave a Reply

Your email address will not be published. Required fields are marked *