Punjab news point : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੜਕਾਂ ਅਤੇ ਰੇਲਵੇ ਰੋਕ ਕੇ ਕਿਸਾਨ ਆਗੂ ਆਪਣੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਆਮ ਲੋਕਾਂ ਨੂੰ ਬੇਲੋੜੇ ਮੁੱਦਿਆਂ ‘ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਮੁਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਖੇਤੀ ਸੰਕਟ ਨਾਲ ਸਬੰਧਤ ਮੁੱਦਿਆਂ ‘ਤੇ ਲਾਈਵ ਬਹਿਸ ਲਈ ਚੁਣੌਤੀ ਦਿੱਤੀ ਹੈ ਅਤੇ ਕਿਹਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਵਿਸ਼ਿਆਂ ‘ਤੇ ਮੇਰੇ ਨਾਲ ਸਿੱਧੇ ਤੌਰ ‘ਤੇ ਬਹਿਸ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਈ ਕਿਸਾਨ ਆਗੂਆਂ ਨੇ ਗੈਰ-ਕਾਨੂੰਨੀ ਤਰੀਕਿਆਂ ਨਾਲ ਬਹੁਤ ਸਾਰਾ ਪੈਸਾ ਇਕੱਠਾ ਕੀਤਾ ਹੈ।

