Punjab news point : ਸ਼ਰਾਬ ਪ੍ਰੇਮੀਆਂ ਲਈ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਾਬ ਦੀਆਂ ਦੁਕਾਨਾਂ 4 ਦਿਨ ਬੰਦ ਰਹਿਣਗੀਆਂ। ਲੁਧਿਆਣਾ ਪੱਛਮੀ ਵਿਧਾਨ ਸਭਾ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ, ਆਬਕਾਰੀ ਵਿਭਾਗ ਨੇ 17 ਜੂਨ ਸ਼ਾਮ 7 ਵਜੇ ਤੋਂ 19 ਜੂਨ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਹੈ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਹੁਕਮ ਵਿਧਾਨ ਸਭਾ ਦੇ ਆਲੇ-ਦੁਆਲੇ 3 ਕਿਲੋਮੀਟਰ ਦੇ ਘੇਰੇ ਵਿੱਚ ਲਾਗੂ ਹੋਵੇਗਾ।

