Punjab news point : ਪੰਜਾਬ ਵਿੱਚ ਦਿਨ-ਦਿਹਾੜੇ ਵੱਡੀ ਲੁੱਟ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਗਵਾੜਾ-ਹੁਸ਼ਿਆਰਪੁਰ ਹਾਈਵੇਅ ‘ਤੇ ਸਥਿਤ ਐਚਡੀਐਫਸੀ ਬੈਂਕ ਵਿੱਚ ਬੰਦੂਕ ਦੀ ਨੋਕ ‘ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 3 ਲੁਟੇਰੇ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਅਤੇ ਬੰਦੂਕ ਦੀ ਨੋਕ ‘ਤੇ ਬੈਂਕ ਵਿੱਚੋਂ ਨਕਦੀ ਲੁੱਟ ਕੇ ਭੱਜ ਗਏ। ਇਹ ਘਟਨਾ ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ਦੀ ਹੈ। ਪਿੰਡ ਦੇ ਸਰਪੰਚ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਕ ਬੈਂਕ ਕਰਮਚਾਰੀ ਦਾ ਫੋਨ ਆਇਆ ਸੀ ਕਿ ਬੈਂਕ ਦੇ ਅੰਦਰ ਡਕੈਤੀ ਹੋਈ ਹੈ।
