ਆਦਮਪੁਰ ਇਲਾਕੇ ਵਿੱਚ ਫੈਲੀ ਦਹਿਸ਼ਤ!

घटना जालंधर

Punjab news point : ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਪਧਿਆਣਾ ਵਿੱਚ ਇੱਕ ਕਿਸਾਨ ਦੇ ਖੇਤਾਂ ਵਿੱਚੋਂ 35 ਸਾਲਾ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਆਲੇ-ਦੁਆਲੇ ਦੇ ਪਿੰਡਾਂ ਵਿੱਚ ਦਹਿਸ਼ਤ ਫੈਲ ਗਈ ਹੈ। ਡੀਐਸਪੀ ਆਦਮਪੁਰ ਸਬ ਡਿਵੀਜ਼ਨ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਪਿੰਡ ਪਧਿਆਣਾ ਦੇ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ, ਜਿਸ ‘ਤੇ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਦੀ ਜਾਂਚ ਕੀਤੀ, ਪਰ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।

Leave a Reply

Your email address will not be published. Required fields are marked *