Punjab news point : ਪੁਲਿਸ ਸਟੇਸ਼ਨ ਪੀਏਯੂ ਅਧੀਨ ਆਉਂਦੇ ਹਬਦਾਨ ਰੋਡ ‘ਤੇ, ਡੇਅਰੀ ਕੰਪਲੈਕਸ ਦੇ ਸਾਹਮਣੇ, ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ 11 ਸਾਲਾ ਬੱਚੇ ਨੂੰ ਕੁਚਲ ਦਿੱਤਾ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਡੀਐਮਸੀ ਹਸਪਤਾਲ, ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕੈਂਟਰ ਚਾਲਕ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਗੁੱਸੇ ਵਿੱਚ ਜੀਟੀ ਰੋਡ ‘ਤੇ ਬੈਠ ਕੇ ਧਰਨਾ ਦਿੱਤਾ।ਉਪਰੋਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਕਵਲਜੀਤ ਸਿੰਘ ਨੇ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖਮੀ 11 ਸਾਲ ਦੇ ਬੱਚਿਆਂ ਦੀ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬੱਚਿਆਂ ਨੂੰ ਕੁਚਲਣ ਵਾਲੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

