ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਅਧਿਆਪਕਾਂ ਦੇ ਤਬਾਦਲਿਆਂ ਸੰਬੰਧੀ ਇੱਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ) ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਵਿੱਚ, ਉਨ੍ਹਾਂ ਅਧਿਆਪਕਾਂ ਅਤੇ ਸਟਾਫ਼ ਦਾ ਡੇਟਾ ਅਪਡੇਟ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਦਾ ਤਬਾਦਲਾ ਤਾਂ ਹੋ ਗਿਆ ਹੈ ਪਰ ਉਨ੍ਹਾਂ ਨੂੰ ਆਪਣੇ ਪੁਰਾਣੇ ਸਟੇਸ਼ਨਾਂ ਤੋਂ ਮੁਕਤ ਨਹੀਂ ਕੀਤਾ ਗਿਆ ਹੈ।
ਦਰਅਸਲ, ਵਿਭਾਗ ਦੇ ਧਿਆਨ ਵਿੱਚ ਇਹ ਆਇਆ ਹੈ ਕਿ ਪਿਛਲੇ ਸਮੇਂ ਵਿੱਚ ਹੋਏ ਔਨਲਾਈਨ ਤਬਾਦਲਿਆਂ ਦੇ ਬਾਵਜੂਦ ਬਹੁਤ ਸਾਰੇ ਅਧਿਆਪਕ ਅਜੇ ਤੱਕ ਆਪਣੇ ਨਵੇਂ ਸਕੂਲਾਂ ਵਿੱਚ ਸ਼ਾਮਲ ਨਹੀਂ ਹੋਏ ਹਨ। ਇਸ ਲਈ, ਜਿਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦਾ ਤਬਾਦਲਾ ਕੀਤਾ ਗਿਆ ਹੈ, ਉੱਥੇ ਅਸਾਮੀਆਂ ਖਾਲੀ ਪਈਆਂ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ, ਵਿਭਾਗ ਨੇ ਸਕੂਲ ਮੁਖੀਆਂ/ਡੀ.ਡੀ.ਓ. ਨੂੰ ਕਿਹਾ ਹੈ ਕਿ ਲੌਗਇਨ ‘ਤੇ ਇੱਕ ਵਿਸ਼ੇਸ਼ ਲਿੰਕ ਬਣਾਇਆ ਗਿਆ ਹੈ। ਇਹ ਲਿੰਕ 10 ਜੂਨ 2025 ਤੋਂ 11 ਜੂਨ 2025 ਤੱਕ ਸਰਗਰਮ ਰਹੇਗਾ।

