PNP :ਗੁਰਦਾਸਪੁਰ ਸਦਰ ਪੁਲਿਸ ਨੇ ਬਾਬਰੀ ਹਾਈ-ਟੈਕ ਚੈੱਕ ਪੋਸਟ ‘ਤੇ ਕਾਰ ਵਿੱਚ ਯਾਤਰਾ ਕਰਦੇ ਸਮੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਤੋਂ 2 ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 7 ਕਾਰਤੂਸ ਬਰਾਮਦ ਕੀਤੇ ਹਨ।ਇਸ ਸਬੰਧੀ ਜ਼ਿਲ੍ਹਾ ਪੁਲਿਸ ਸੁਪਰਡੈਂਟ ਆਦਿੱਤਿਆ ਨੇ ਦੱਸਿਆ ਕਿ ਗੁਰਦਾਸਪੁਰ ਸਦਰ ਪੁਲਿਸ ਸਟੇਸ਼ਨ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਮਲਕੀਅਤ ਸਿੰਘ ਨੇ ਪੁਲਿਸ ਪਾਰਟੀ ਨਾਲ ਬਾਬਰੀ ਬਾਈਪਾਸ ਹਾਈ-ਟੈਕ ਨਾਕੇ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਆ ਰਹੀ ਇੱਕ ਕਾਰ ਨੰਬਰ (ਪੀਬੀ-02 ਸੀਵੀ-2741) ਨੂੰ ਰੋਕਿਆ ਗਿਆ। ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਆਪਣੀ ਪਛਾਣ ਰਾਜਬੀਰ ਸਿੰਘ ਪੁੱਤਰ ਬਾਗਾ ਸਿੰਘ, ਗੁਰਸ਼ਰਨਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਕੋਟਲੀ ਥਾਣਾ ਰਾਜਾ ਸਾਂਸੀ, ਗੁਰਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਭੋਪਾਰਾਏ ਖੁਰਦ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਸ਼ੇਖ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਲਾਹੌਰੀਮਲ ਥਾਣਾ ਘੋੜਿੰਡਾ ਵਜੋਂ ਕੀਤੀ।

