ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਅਧਿਕਾਰੀ ਕਾਬੂ

अपराधिक पंजाब

Punjab news point : ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ/ਪੰਚਾਇਤ ਦਫ਼ਤਰ (ਬੀਡੀਪੀਓ) ਅੰਮ੍ਰਿਤਸਰ ਵਿੱਚ ਬਲਾਕ ਅਫ਼ਸਰ ਵਜੋਂ ਤਾਇਨਾਤ ਜਾਰਜ ਮਸੀਹ ਨੂੰ 13 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਬੱਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ, ਪਰ ਅਜਿਹਾ ਨਹੀਂ ਹੋ ਸਕਿਆ।ਐਸਐਸਪੀ ਨੇ ਦੱਸਿਆ ਕਿ ਇਸ ਸਬੰਧੀ ਉਕਤ ਬਲਾਕ ਅਫ਼ਸਰ ਅਜਨਾਲਾ ਜਾਰਜ ਮਸੀਹ ਨੇ ਉਸਨੂੰ ਡਿਫਾਲਟਰ ਐਲਾਨਣ ਦਾ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਸਰਕਾਰੀ ਜ਼ਮੀਨ ਦਾ ਬਕਾਇਆ ਅਦਾ ਨਹੀਂ ਕੀਤਾ ਹੈ। ਇਸ ਸਬੰਧੀ ਉਸਦੇ ਖਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ। ਦੋਸ਼ੀ ਨੇ ਸ਼ਿਕਾਇਤਕਰਤਾ ਦਾ ਨਾਮ ਡਿਫਾਲਟਰ ਸੂਚੀ ਵਿੱਚੋਂ ਕੱਢਣ ਅਤੇ ਮਾਲ ਰਿਕਾਰਡ ਵਿੱਚ ਸੋਧ ਕਰਵਾਉਣ ਦੇ ਬਦਲੇ 13,000 ਰੁਪਏ ਦੀ ਰਿਸ਼ਵਤ ਮੰਗੀ ਸੀ।

Leave a Reply

Your email address will not be published. Required fields are marked *