Punjab news point : ਅੱਜ ਪੰਜਾਬ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇਹ ਹਾਦਸਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਅਜਨੋਹਾ ਪਿੰਡ ਵਿੱਚ ਸਿਲੰਡਰਾਂ ਨਾਲ ਭਰਿਆ ਇੱਕ ਟਰੱਕ ਨਹਿਰ ਵਿੱਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਸੜਕ ‘ਤੇ ਰੇਲਿੰਗ ਨਾ ਹੋਣ ਕਾਰਨ ਟਰੱਕ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ, ਜਿਸ ਕਾਰਨ ਟਰੱਕ ਨਹਿਰ ਵਿੱਚ ਡਿੱਗ ਗਿਆ।ਐੱਚਪੀ ਗੈਸ ਸਿਲੰਡਰਾਂ ਨਾਲ ਭਰਿਆ ਇੱਕ ਟਰੱਕ ਗੜ੍ਹਸ਼ੰਕਰ ਤੋਂ ਕੋਟਫਤੂਹੀ ਜਾ ਰਿਹਾ ਸੀ। ਟਰੱਕ ਡਰਾਈਵਰ ਦੀ ਜਾਨ ਬਚ ਗਈ। ਸ਼ੁਕਰ ਹੈ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਟਰੱਕ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।
