Punjab news point : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕੀਤੀ ਹੈ। ਤਹਿਸੀਲ ਦੀ ਮਹਿਲਾ ਕਲਰਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾ ਨੇ ਕਿਹਾ ਕਿ ਫਤਿਹਗੜ੍ਹ ਚੂੜੀਆਂ ਤਹਿਸੀਲ ਵਿੱਚ ਭ੍ਰਿਸ਼ਟਾਚਾਰ ਅਤੇ ਐਨਓਸੀ ਨੂੰ ਲੈ ਕੇ ਲੋਕਾਂ ਨੇ ਪ੍ਰਦਰਸ਼ਨ ਕੀਤਾ ਸੀ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ ‘ਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਮੁਅੱਤਲ ਕਰ ਦਿੱਤਾ।

