Punjab news point : ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ 20 ਤੋਂ 24 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਖਾਸ ਕਰਕੇ 21 ਅਤੇ 22 ਜੁਲਾਈ ਨੂੰ ਭਾਰੀ ਮੀਂਹ ਲਈ ‘ਯੈਲੋ ਅਲਰਟ’ ਐਲਾਨਿਆ ਗਿਆ ਹੈ। ਜਾਣਕਾਰੀ ਅਨੁਸਾਰ 21 ਜੁਲਾਈ ਨੂੰ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 23 ਜੁਲਾਈ ਨੂੰ ਮੌਸਮ ਆਮ ਰਹਿਣ ਦੀ ਉਮੀਦ ਹੈ, ਪਰ 24 ਜੁਲਾਈ ਨੂੰ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਰਗੇ ਜ਼ਿਲ੍ਹਿਆਂ ਵਿੱਚ ਦੁਬਾਰਾ ਮੀਂਹ ਪੈ ਸਕਦਾ ਹੈ।

