Punjab news point : ਪੰਜਾਬ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅੱਜ ਬਟਾਲਾ ਦੇ ਉਮਰਪੁਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਸੜਕ ਦੇ ਹੇਠੋਂ ਲੰਘਦੀ ਇੱਕ ਗੈਸ ਪਾਈਪਲਾਈਨ ਅਚਾਨਕ ਫਟ ਗਈ। ਇੰਟਰਨੈੱਟ ਕੇਬਲ ਵਿਛਾਉਣ ਦੇ ਕੰਮ ਦੌਰਾਨ ਹੋਏ ਇਸ ਧਮਾਕੇ ਕਾਰਨ ਆਲੇ-ਦੁਆਲੇ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ, ਲੋਕ ਇਧਰ-ਉਧਰ ਭੱਜਣ ਲੱਗੇ।
ਇਸ ਹਾਦਸੇ ਵਿੱਚ ਦੁਕਾਨ ਦੇ ਅੰਦਰ ਬੈਠੇ 4 ਲੋਕ ਅੱਗ ਲੱਗਣ ਕਾਰਨ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਅਨੁਸਾਰ ਧਮਾਕਾ ਬਹੁਤ ਜ਼ੋਰਦਾਰ ਸੀ, ਜਿਸ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। 4 ਜ਼ਖਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚ ਇੱਕ 10 ਸਾਲ ਦਾ ਬੱਚਾ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਇਲਾਕੇ ਨੂੰ ਸੁਰੱਖਿਅਤ ਬਣਾਉਣ ਵਿੱਚ ਜੁਟਿਆ ਹੋਇਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

