PNP : ਪੰਜਾਬ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਰਫ਼ਤਾਰ ਫੜ ਲਈ ਹੈ। ਮੌਸਮ ਵਿਭਾਗ ਨੇ ਅੱਜ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਹੈ, ਜੋ ਅਗਲੇ ਤਿੰਨ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ, ਰਾਜ ਦਾ ਔਸਤ ਤਾਪਮਾਨ 1.7 ਡਿਗਰੀ ਤੱਕ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ 3.8 ਡਿਗਰੀ ਘੱਟ ਹੈ।ਵਿਭਾਗ ਅਨੁਸਾਰ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ 50-75% ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਜਦੋਂ ਕਿ ਗੁਰਦਾਸਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
