ਪੰਜਾਬ ਵਿੱਚ ਅੱਜ ਇੱਕ ਭਿਆਨਕ ਹਾਦਸਾ

Accident Taran taran

Punjab news point : ਪੰਜਾਬ ਵਿੱਚ ਅੱਜ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਤਰਨ ਤਾਰਨ ਵਿੱਚ ਦੋ ਕਾਰਾਂ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ, ਜਦੋਂ ਕਿ ਉਸਦੀ ਪਤਨੀ ਅਤੇ ਧੀ ਜ਼ਖਮੀ ਹੋ ਗਈਆਂ ਹਨ। ਇਸ ਸਬੰਧੀ ਸਦਰ ਪੱਟੀ ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸ਼ਾਰਦਾ ਰਾਣੀ ਪਤਨੀ ਵੀਰਬਲ ਵਾਸੀ ਡੰਡੇਰ ਖੇੜਾ ਜ਼ਿਲ੍ਹਾ ਫਾਜ਼ਿਲਕਾ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਔਰਤ ਨੇ ਦੱਸਿਆ ਕਿ 20 ਜੁਲਾਈ ਨੂੰ ਉਹ ਆਪਣੇ ਪਤੀ ਅਤੇ ਧੀ ਨਾਲ ਆਪਣੀ ਆਲਟੋ ਕਾਰ ਵਿੱਚ ਆਪਣੇ ਪਿੰਡ ਡੰਡੇਰ ਖੇੜਾ ਤੋਂ ਭਿਖੀਵਿੰਡ ਆ ਰਹੀ ਸੀ। ਜਦੋਂ ਉਹ ਪਿੰਡ ਡਬਲੀ ਭੱਟਾ ਦੇ ਸਾਹਮਣੇ ਪਹੁੰਚੇ ਤਾਂ ਬਲਦੇਵ ਸਿੰਘ ਨਾਮ ਦੇ ਵਿਅਕਤੀ ਦੁਆਰਾ ਚਲਾਈ ਜਾ ਰਹੀ ਇੱਕ ਸਵਿਫਟ ਕਾਰ ਨੇ ਤੇਜ਼ ਰਫ਼ਤਾਰ ਨਾਲ ਸਾਡੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਗਲਤ ਦਿਸ਼ਾ ਵਿੱਚ ਚਲੀ ਗਈ। ਇਸ ਹਾਦਸੇ ਵਿੱਚ ਉਹ, ਉਸਦੀ ਧੀ ਅਤੇ ਪਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਇਲਾਜ ਦੌਰਾਨ 5 ਅਗਸਤ ਨੂੰ ਉਸਦੇ ਪਤੀ ਵੀਰਬਲ ਦੀ ਮੌਤ ਹੋ ਗਈ।

Leave a Reply

Your email address will not be published. Required fields are marked *