Punjab news point : ਵਿਧਾਨ ਸਭਾ ਦੇ ਦੀਨਾਨਗਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਵੀ ਦਰਿਆ ਦੀ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਅਤੇ ਐਤਵਾਰ ਤੋਂ ਜਾਰੀ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਹੱਦ ਤੱਕ ਵੱਧ ਗਿਆ ਹੈ। ਇਸ ਕਾਰਨ ਰਾਵੀ ਦਰਿਆ ਤੋਂ ਡੇਢ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਚੱਕਾ ਸਹਾਏ, ਰਾਮਪੁਰ ਅਤੇ ਮਕੋਡਾ ਪਿੰਡਾਂ ਦੇ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਸੂਤਰਾਂ ਅਨੁਸਾਰ ਪਿੰਡ ਜੈਨਪੁਰ ਨੇੜੇ ਧੁੱਸੀ ਬੰਨ੍ਹ ਟੁੱਟਣ ਕਾਰਨ ਨੇੜਲੇ ਦਰਜਨਾਂ ਪਿੰਡਾਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਪਿੰਡ ਕਾਹਨਾ ਵਿੱਚ ਵੀ ਪਾਣੀ ਚਾਰੇ ਪਾਸੇ ਫੈਲ ਗਿਆ ਹੈ।

