PNP : ਪੰਜਾਬ ਸਰਕਾਰ ਨੇ ਸੂਬੇ ਦੇ ਉਦਯੋਗ ਲਈ ਇੱਕ ਵੱਡਾ ਐਲਾਨ ਕੀਤਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਵੱਡਾ ਨਿਵੇਸ਼ ਹੋਣ ਜਾ ਰਿਹਾ ਹੈ। ਵਰਧਮਾਨ ਸਪੈਸ਼ਲ ਸਟੀਲ ਸੂਬੇ ਵਿੱਚ 2500 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਇਹ ਪਲਾਂਟ ਲੁਧਿਆਣਾ ਵਿੱਚ ਸਥਾਪਤ ਹੋਣ ਜਾ ਰਿਹਾ ਹੈ ਅਤੇ ਜਲਦੀ ਹੀ ਸ਼ੁਰੂ ਹੋ ਜਾਵੇਗਾ। ਸੰਜੀਵ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕੰਪਨੀ ਨੂੰ ਜੋ ਵੀ ਪ੍ਰਵਾਨਗੀਆਂ ਦੀ ਲੋੜ ਹੈ, ਉਹ ਅਰਜ਼ੀ ਦੇਣ ਦੇ ਦਿਨ ਤੋਂ 45 ਦਿਨਾਂ ਦੇ ਅੰਦਰ-ਅੰਦਰ ਮਿਲ ਜਾਣਗੀਆਂ ਅਤੇ ਜੇਕਰ ਉਹ ਨਹੀਂ ਵੀ ਮਿਲਦੀਆਂ, ਤਾਂ ਵੀ ਕੰਪਨੀ ਆਪਣਾ ਕੰਮ ਸ਼ੁਰੂ ਕਰ ਸਕਦੀ ਹੈ।

