PNP ; ਪੰਜਾਬ ਰੋਡਵੇਜ਼ ਦੀ ਬੱਸ ਨਾਲ ਇੱਕ ਵੱਡੀ ਘਟਨਾ ਵਾਪਰੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਫਾਜ਼ਿਲਕਾ-ਫ਼ਿਰੋਜ਼ਪੁਰ ਜੀਟੀ ਰੋਡ ‘ਤੇ ਵਾਪਰਿਆ। ਇਸ ਦੌਰਾਨ ਮੌਕੇ ‘ਤੇ ਮੌਜੂਦ ਯਾਤਰੀਆਂ ਵਿੱਚ ਕਾਫ਼ੀ ਚੀਕ-ਚਿਹਾੜਾ ਮਚ ਗਿਆ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਯਾਤਰੀਆਂ ਨਾਲ ਭਰੀ ਬੱਸ ਪਿੰਡੀ ਪਿੰਡ ਅਤੇ ਚੱਕ ਕੰਡੇ ਸ਼ਾਹ ਪਿੰਡ ਨੇੜੇ ਪੈਟਰੋਲ ਪੰਪ ‘ਤੇ ਪਹੁੰਚੀ ਤਾਂ ਅਚਾਨਕ ਸਾਹਮਣੇ ਤੋਂ ਇੱਕ ਕਾਰ ਆਈ। ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਖੇਤਾਂ ਵਿੱਚ ਜਾ ਡਿੱਗੀ ਪਰ ਖੁਸ਼ਕਿਸਮਤੀ ਨਾਲ ਕੋਈ ਨੁਕਸਾਨ ਨਹੀਂ ਹੋਇਆ। ਇਸ ਦੌਰਾਨ ਜਦੋਂ ਘਟਨਾ ਦੀ ਸੂਚਨਾ ਮਿਲੀ ਤਾਂ ਸਥਾਨਕ ਲੋਕ ਮਦਦ ਲਈ ਮੌਕੇ ‘ਤੇ ਪਹੁੰਚੇ। ਇਹ ਵੀ ਪਤਾ ਲੱਗਾ ਹੈ ਕਿ ਬੱਸ ਨੂੰ ਇੱਕ ਟਰੈਕਟਰ ਰਾਹੀਂ ਖੇਤਾਂ ਵਿੱਚੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਬੱਸ ਥੋੜ੍ਹੀ ਜਿਹੀ ਪਲਟ ਗਈ, ਜਿਸ ਤੋਂ ਬਾਅਦ ਪਹਿਲਾਂ ਯਾਤਰੀਆਂ ਨੂੰ ਮੌਕੇ ‘ਤੇ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਫਿਰ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਗਿਆ।

