Punjab news point : ਪੰਜਾਬ ਵਿੱਚ ਹੜ੍ਹਾਂ ਦੇ ਕਹਿਰ ਵਿਚਕਾਰ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੰਸਟਾਗ੍ਰਾਮ ‘ਤੇ ਪੋਸਟ ਕੀਤੀ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ “ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 3 ਸਤੰਬਰ 2025 ਤੱਕ ਬੰਦ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੁਰੱਖਿਆ ਨੂੰ ਪਹਿਲ ਦੇਣ ਅਤੇ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਪਹਿਲਾਂ 31 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਨੂੰ ਹੁਣ ਵਧਾ ਦਿੱਤਾ ਗਿਆ ਹੈ।”

